ਫਰੰਟ ਲਾਈਨ (ਅੰਮ੍ਰਿਤਸਰ) ਅਕਾਲੀ ਲੀਡਰ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ ( SOI ) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਨੂੰ ਸੀਆਈਏ ਸਟਾਫ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਤਰਫੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਹੀ ਜ਼ਬਤ ਕੀਤੀ ਜਾ ਚੁੱਕੀ ਹੈ।
ਦਰਅਸਲ ਇਸ ਮਾਮਲੇ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਜੀਤ ਸਿੰਘ ਵੱਲੋਂ ਹੀ ਹੈਰੋਇਨ ਤੇਜਬੀਰ ਸਿੰਘ ਨੂੰ ਵੇਚੀ ਗਈ ਸੀ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਇਸ ਦਾ ਅਕਾਲੀ ਦਲ ਨਾਲ ਸਬੰਧ ਹੈ, ਪਰ ਦੂਜੇ ਪਾਸੇ ਉਸ ਦੀਆਂ ਫੋਟੋਆਂ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਹ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ।
Akali leader arrested with 110 grams of heroin, district president of SOI
1,780