14 ਸਿਤੰਬਰ (ਰਮੇਸ਼ ਕੁਮਾਰ) ਜਲੰਧਰ ਜ਼ਿਲ੍ਹੇ ਦੇ ਨੂਰਮਹਿਲ ਥਾਣੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁਖਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਮਰਪ੍ਰੀਤ ਨਾਂ ਦੇ ਵਿਅਕਤੀ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ, ਇੰਨਾ ਹੀ ਨਹੀਂ ਸਗੋਂ ਬੇਅਦਬੀ ਕਰਨ ਮਗਰੋਂ ਇਸ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਵੀ ਭੇਜੀ। ਉਕਤ ਵਿਅਕਤੀ ਨੇ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਇਹ ਕਹਿ ਕੇ ਭੇਜੀ ਕਿ ਤੁਸੀਂ ਗੁਟਕਾ ਸਾਹਿਬ ਸਾਹਿਬ ਪੜ੍ਹਦੇ ਸੀ, ਮੈਂ ਇਸ ਨੂੰ ਸਾੜ ਦਿੱਤਾ ਹੈ। ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਦਾ ਆਪਣੀ ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਸ ਖ਼ਿਲਾਫ਼ ਧਾਰਾ 295 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Gutka Sahib was desecrated in this area of Jalandhar. The accused made a video and sent it to his mother
1,748