FRONTLINE NEWS CHANNEL

ਕਣਕ ਨੂੰ ਲੈ ਕੇ ਡੀਪੂ ਤੇ ਹੰਗਾਮਾ, ਡੀਪੂ ਹੋਲਡਰ ਨੇ ਔਰਤ ਦੇ ਮਾਰੇ ਥੱਪੜ

25 ਸਿਤੰਬਰ (ਰਮੇਸ਼ ਕੁਮਾਰ) ਜਲੰਧਰ ਦੇ ਦਕੋਹਾ ਜਗਜੀਤ ਕਲੋਨੀ ‘ਚ ਡਿਪੂ ‘ਤੇ ਕਣਕ ਨੂੰ ਲੈ ਕੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੀੜਤ ਲੜਕੀ ਨੀਰਜ ਸ਼ਰਮਾ ਨੇ ਦੋਸ਼ ਲਾਇਆ ਕਿ ਉਹ ਕੁਝ ਦਿਨ ਪਹਿਲਾਂ ਕਣਕ ਦੀ ਪਰਚੀ ਕੱਟਵਾਉਣ ਗਈ ਸੀ। ਇਸ ਦੌਰਾਨ ਜਦੋਂ ਉਹ ਕਣਕ ਬਾਰੇ ਪੁੱਛਗਿੱਛ ਕਰਨ ਆਈ ਤਾਂ ਉਸ ਨੇ ਡਿਪੂ ਹੋਲਡਰ ਰਾਜਵਿੰਦਰ ਕੌਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁੱਛਗਿੱਛ ਦੌਰਾਨ ਡਿਪੂ ਹੋਲਡਰ ਦੇ ਸੰਚਾਲਕ ਨੇ ਉਸ ਨਾਲ ਧੱਕਾ-ਮੁੱਕੀ ਕੀਤੀ ਅਤੇ ਥੱਪੜ ਮਾਰੇ ਹਨ। ਜਿਸ ਤੋਂ ਬਾਅਦ ਇਲਾਕੇ ‘ਚ ਹੰਗਾਮਾ ਸ਼ੁਰੂ ਹੋ ਗਿਆ।

ਇਸ ਦੌਰਾਨ ਪੀੜਤ ਲੜਕੀ ਨੇ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਡਿਪੂ ਹੋਲਡਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਕਤ ਲੜਕੀ ਕਿਸੇ ਹੋਰ ਡਿਪੂ ਤੋਂ ਪਰਚੀ ਕੱਟਵਾ ਕੇ ਇਥੇ ਲੈ ਕੇ ਆਈ ਸੀ। ਇਸ ਦੌਰਾਨ ਉਸ ਨੇ ਪੀੜਤ ਲੜਕੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਉਸ ਦੇ ਡਿਪੂ ਦੀ ਪਰਚੀ ਨਹੀਂ ਹੈ। ਇਸ ਦੌਰਾਨ ਪੀੜਤ ਲੜਕੀ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਜਲੰਧਰ ਦੇ ਦਕੋਹਾ ਜਗਜੀਤ ਕਲੋਨੀ ‘ਚ ਡਿਪੂ ‘ਤੇ ਕਣਕ ਨੂੰ ਲੈ ਕੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੀੜਤ ਲੜਕੀ ਨੀਰਜ ਸ਼ਰਮਾ ਨੇ ਦੋਸ਼ ਲਾਇਆ ਕਿ ਉਹ ਕੁਝ ਦਿਨ ਪਹਿਲਾਂ ਕਣਕ ਦੀ ਪਰਚੀ ਕੱਟਵਾਉਣ ਗਈ ਸੀ। ਇਸ ਦੌਰਾਨ ਜਦੋਂ ਉਹ ਕਣਕ ਬਾਰੇ ਪੁੱਛਗਿੱਛ ਕਰਨ ਆਈ ਤਾਂ ਉਸ ਨੇ ਡਿਪੂ ਹੋਲਡਰ ਰਾਜਵਿੰਦਰ ਕੌਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁੱਛਗਿੱਛ ਦੌਰਾਨ ਡਿਪੂ ਹੋਲਡਰ ਦੇ ਸੰਚਾਲਕ ਨੇ ਉਸ ਨਾਲ ਧੱਕਾ-ਮੁੱਕੀ ਕੀਤੀ ਅਤੇ ਥੱਪੜ ਮਾਰੇ ਹਨ। ਜਿਸ ਤੋਂ ਬਾਅਦ ਇਲਾਕੇ ‘ਚ ਹੰਗਾਮਾ ਸ਼ੁਰੂ ਹੋ ਗਿਆ।
ਇਸ ਦੌਰਾਨ ਪੀੜਤ ਲੜਕੀ ਨੇ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਡਿਪੂ ਹੋਲਡਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਕਤ ਲੜਕੀ ਕਿਸੇ ਹੋਰ ਡਿਪੂ ਤੋਂ ਪਰਚੀ ਕੱਟਵਾ ਕੇ ਇਥੇ ਲੈ ਕੇ ਆਈ ਸੀ। ਇਸ ਦੌਰਾਨ ਉਸ ਨੇ ਪੀੜਤ ਲੜਕੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਉਸ ਦੇ ਡਿਪੂ ਦੀ ਪਰਚੀ ਨਹੀਂ ਹੈ। ਇਸ ਦੌਰਾਨ ਪੀੜਤ ਲੜਕੀ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। Uproar at the depot over wheat the depot holder slapped the woman

Leave a Reply

Your email address will not be published. Required fields are marked *