25 ਨਵੰਬਰ (ਰਮੇਸ਼ ਕੁਮਾਰ) : ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿਖੇ ਇਕ ਪ੍ਰੋਗਰਾਮ ਦੌਰਾਨ ਡੀ. ਜੇ. ’ਤੇ ਭੰਗੜਾ ਪਾਉਂਦੇ ਹੋਏ ਮਾਮੂਲੀ ਝਗੜੇ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ । ਮਿਲੀ ਜਾਣਕਾਰੀ ਮੁਤਾਬਕ ਪਿੰਡ ਭੈਲ ਵਿਖੇ ਕੁੜੀ ਜੰਮਣ ਦੀ ਖੁਸ਼ੀ ਵਿਚ ਦੇ ਧੁਮਾਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ, ਇਸ ਦੌਰਾਨ ਡੀ. ਜੇ. ’ਤੇ ਸਾਰੇ ਨੱਚ ਟੱਪ ਕੇ ਖੁਸ਼ੀ ਮਨਾ ਰਹੇ ਸਨ ਅਤੇ ਇਸ ਦੌਰਾਨ ਭੰਗੜਾ ਪਾਉਂਦੇ ਸਮੇਂ ਪਿੰਡ ਦੇ ਹੀ ਨੌਜਵਾਨਾਂ ਨਾਲ ਸ਼ਮਸ਼ੇਰ ਸਿੰਘ ਦਾ ਝਗੜਾ ਹੋ ਗਿਆ ਸੀ ਜਿਸ ਦੌਰਾਨ ਇਨ੍ਹਾਂ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸ਼ਮਸ਼ੇਰ ਸਿੰਘ ’ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਸ ਵਾਰਦਾਤ ਤੋਂ ਬਾਅਦ ਖੁਸ਼ੀ ਦਾ ਮਾਹੌਲ ਮਾਤਮ ਵਿਚ ਬਦਲ ਗਿਆ। ਦੂਜੇ ਪਾਸੇ ਨੌਜਵਾਨ ਪੁੱਤ ਦੇ ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
A big program was held to celebrate the birth of a daughter, D. J. A dispute over wearing bhangra, a boy was brutally murdered
2,011