5 ਦਿਸੰਬਰ (ਰਮੇਸ਼ ਕੁਮਾਰ) ਜਲੰਧਰ ਹਾਈਟਸ ਪੁਲਸ ਚੌਕੀ ਅਧੀਨ ਪੈਂਦੇ ਇਲਾਕੇ ’ਚ 40 ਸਾਲਾ ਇਕ ਵਿਅਕਤੀ ਨੇ ਸਵੇਰੇ 5.30 ਵਜੇ ਆਪਣੀ ਪਤਨੀ ਨੂੰ ਕਿਹਾ ਕਿ ਉਹ ਬਾਥਰੂਮ ਜਾ ਰਿਹਾ ਹੈ ਅਤੇ ਇਸੇ ਦੌਰਾਨ ਉਸਨੇ ਖੁਦਕੁਸ਼ੀ ਕਰ ਲਈ। ਪਰਿਵਾਰ ਵਾਲਿਆਂ ਨੇ ਦੇਖਿਆ ਕਿ ਮ੍ਰਿਤਕ ਰਿਤੇਸ਼ ਕੋਹਲੀ ਪੁੱਤਰ ਸਤੀਸ਼ ਕੋਹਲੀ ਦੀ ਲਾਸ਼ ਖੂਨ ’ਚ ਲਥਪਥ ਹਾਲਤ ’ਚ ਜ਼ਮੀਨ ’ਤੇ ਪਈ ਹੋਈ ਸੀ। ਇਸ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਦਰ ਜਮਸ਼ੇਰ ਦੇ ਮੁਖੀ ਇੰਸ. ਭਰਤ ਮਸੀਹ ਲੱਧੜ ਅਤੇ ਜਲੰਧਰ ਹਾਈਟਸ ਪੁਲਸ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਉੱਪਲ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਰਿਤੇਸ਼ ਕੋਹਲੀ ਨਿਵਾਸੀ ਐੱਮ ਬਲਾਕ ਏ. ਜੀ. ਆਈ. ਫਲੈਟਸ ਜਲੰਧਰ ਹਾਈਟਸ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ। ਐੱਸ. ਐੱਚ. ਓ. ਸਦਰ ਨੇ ਕਿਹਾ ਕਿ ਰਿਤੇਸ਼ ਕੋਹਲੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ।
ਉਸਦੇ ਪਿਤਾ ਸਤੀਸ਼ ਕੋਹਲੀ ਨੇ ਵੀ ਬੇਟੇ ਦੀ ਮੌਤ ਨੂੰ ਲੈ ਕੇ ਕਿਸੇ ’ਤੇ ਕੋਈ ਸ਼ੱਕ ਨਹੀਂ ਪ੍ਰਗਟਾਇਆ ਅਤੇ ਨਾ ਹੀ ਕੋਈ ਕਾਨੂੰਨੀ ਕਾਰਵਾਈ ਕਰਵਾਈ ਹੈ, ਜਿਸ ਕਾਰਨ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਸਿਵਲ ਹਸਪਤਾਲ ਤੋਂ ਉਸਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਰਿਤੇਸ਼ ਕੋਹਲੀ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਪਤਨੀ ਸਰੁਚੀ ਕੋਹਲੀ, ਬੇਟਾ ਦੇਵਿਕ ਕੋਹਲੀ ਅਤੇ ਬੇਟੀ ਰਾਧਿਆ ਨੂੰ ਛੱਡ ਗਿਆ ਹੈ।
In Jalandhar, the husband committed suicide on the pretext of going to the bathroom to his wife, seeing the deceased, everyone was shocked
2,421