13 ਦਿਸੰਬਰ (ਰਮੇਸ਼ ਕੁਮਾਰ) ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿਖੇ ਅਰਜੁਨ ਨਗਰ ਨੇੜੇ 18 ਸਾਲਾ ਕੁੜੀ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕਾ ਦੀ ਪਛਾਣ ਰਾਗਿਨੀ ਪੁੱਤਰੀ ਕਿਸ਼ੋਰੀ ਲਾਲ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਕੁੜੀ ਆਦਰਸ਼ ਨਗਰ ਦੇ ਸਰਕਾਰੀ ਸਕੂਲ ਦੀ 10ਵੀਂ ਜਮਾਤ ਵਿਚ ਪੜ੍ਹਦੀ ਸੀ ਅਤੇ 24 ਘੰਟਿਆਂ ਤੋਂ ਲਾਪਤਾ ਸੀ।
ਜਾਣਕਾਰੀ ਮੁਤਾਬਕ ਰਾਗਿਨੀ ਮੰਗਲਵਾਰ ਨੂੰ ਰੋਜ਼ਾਨਾ ਵਾਂਗ ਸਾਈਕਲ ‘ਤੇ ਸਕੂਲ ਗਈ ਸੀ ਅਤੇ ਉਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਆਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵਾਲਿਆਂ ਨੇ ਕੁੜੀ ਦੇ ਲਾਪਤਾ ਹੋਣ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਦੀ ਲਾਸ਼ ਅਰਜੁਨ ਨਗਰ ਵਿਖੇ ਉਸ ਦੇ ਘਰ ਕੋਲੋਂ ਹੀ ਬਰਾਮਦ ਕੀਤੀ ਗਈ ਹੈ। ਉਸ ਦੀ ਲਾਸ਼ ਪੂਰੀ ਤਰ੍ਹਾਂ ਸੜੀ-ਗਲੀ ਹੋਈ ਸੀ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
2,479