ਸ਼ਾਹਕੋਟ 14 ਦਿਸੰਬਰ (ਰਮੇਸ਼ ਕੁਮਾਰ) ਵਿਧਾਨ ਸਭਾ ਹਲਕਾ ਸ਼ਾਹਕੋਟ ‘ਚ ਉਸ ਸਮੇਂ ਸ਼ੋਕ ਦੀ ਲਹਿਰ ਦੌੜ ਗਈ, ਜਦੋਂ ਆਮ ਆਦਮੀ ਪਾਰਟੀ ਸ਼ਾਹਕੋਟ ਵਿਧਾਨਸਭਾ ਇਲਾਕੇ ਦੇ ਇੰਚਾਰਜਰਤਨ ਸਿੰਘ ਕੱਕੜ ਕਲਾਂ ਦਾ 67 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ।
ਪਰਿਵਾਰਕ ਮੈਂਬਰਾਂ ਅਤੇ ਪੀ.ਏ. ਨਿਰਮਲ ਸਿੰਘ ਮੱਲ ਨੇ ਦੱਸਿਆ ਕਿ ਰਤਨ ਸਿੰਘ ਕੱਕੜ ਦੇ ਢਿੱਡ ‘ਚ ਇਨਫੈਕਸ਼ਨ ਸੀ, ਜਿਸ ਕਾਰਨ ਉਨ੍ਹਾਂ ਨੂੰ ਪਹਿਲਾਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪਰ ਇੱਥੇ ਡਾਕਟਰਾਂ ਨੇ ਹਾਲਤ ਗੰਭੀਰ ਦੱਸਦੇ ਹੋਏ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਰਤਨ ਸਿੰਘ ਕੱਕੜ ਕਲਾਂ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।
AAP Vidhan Sabha Shahkot in-charge Ratan Singh Kakar Kalan bids farewell to the world at the age of 67.
1,822