FRONTLINE NEWS CHANNEL

ਬੱਚਿਆਂ ਨੂੰ ਸਕੂਲ ਛੱਡਣ ਗਏ ਬਾਪ ਦੀ ਦਰਖ਼ਤ ਨਾਲ ਲਟਕਦੀ ਹੋਈ ਲਾਸ਼ ਮਿਲੀ, ਇਲਾਕੇ ਚ ਫੈਲੀ ਸਨਸਨੀ

ਫਗਵਾੜਾ 23 ਦਿਸੰਬਰ (ਰਮੇਸ਼ ਕੁਮਾਰ)- ਫਗਵਾੜਾ ਦੇ ਪਿੰਡ ਖਜੂਰਲਾਂ ’ਚ ਦੋ ਬੱਚਿਆਂ ਦੇ ਪਿਤਾ ਦੀ ਲਾਸ਼ ਦਰੱਖਤ ਨਾਲ ਲਟਕਦੀ ਹਾਲਤ ’ਚ ਮਿਲਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਮੌਕੇ ’ਤੇ ਮੌਜੂਦ ਫਗਵਾੜਾ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਵਤਾਰ ਨਾਥ ਪੁੱਤਰ ਲੇਟ ਲਾਲ ਚੰਦ ਵਾਸੀ ਪਿੰਡ ਖਜੂਰਲਾਂ, ਤਹਿਸੀਲ ਫਗਵਾੜਾ ਵਜੋਂ ਹੋਈ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਅਵਤਾਰ ਨਾਥ ਪੇਸ਼ੇ ਤੋਂ ਇਲੈਕਟ੍ਰੀਸ਼ੀਅਨ ਹੈ। ਉਹ ਘਰੋਂ ਰੋਟੀ ਖਾਣ ਤੋਂ ਬਾਅਦ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਗਿਆ ਸੀ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਅਵਤਾਰ ਨਾਥ ਦੀ ਲਾਸ਼ ਦਰੱਖਤ ਨਾਲ ਫਾਂਸੀ ਲਗੀ ਹਾਲਤ ‘ਚ ਲਟਕੀ ਹੋਈ ਹੈ। ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਪੂਰਾ ਮਾਮਲਾ ਕੀ ਹੈ।
ਦੂਜੇ ਪਾਸੇ ਪੁਲਸ ਇਸ ਮਾਮਲੇ ਨੂੰ ਖੁਦਕੁਸ਼ੀ ਦੱਸ ਰਹੀ ਹੈ। ਪੁਲਸ ਨੇ ਮ੍ਰਿਤਕ ਅਵਤਾਰ ਨਾਥ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

The children left school and found the dead body of the father hanging from the tree, a sensation spread in the area

Leave a Reply

Your email address will not be published. Required fields are marked *