15 ਜਨਵਰੀ (ਰਮੇਸ਼ ਕੁਮਾਰ) ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 21 ਜਨਵਰੀ ਤੱਕ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।
ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ‘ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ। Big news: Holidays extended in Punjab schools due to extreme cold
1,932