ਟਾਂਡਾ 18 ਜਨਵਰੀ (ਰਮੇਸ਼ ਕੁਮਾਰ) -ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ| ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸੰਘਣੀ ਧੁੰਧ ਕਾਰਨ ਕਿਸੇ ਵਾਹਨ ਵੱਲੋਂ ਸਾਈਡ ਮਾਰਨ ‘ਤੇ ਬੇਕਾਬੂ ਕਾਰ ਸੜਕ ਕਿਨਾਰੇ ਖੜ੍ਹੀ ਪਿੰਡ ਭੂਲਪੁਰ ਵਾਸੀ ਔਰਤ ਦਲਵਿੰਦਰ ਕੌਰ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਅਤੇ ਕਾਰ ਦਰੱਖ਼ਤ ਵਿਚ ਜਾ ਟਕਰਾਈ। ਇਸ ਹਾਦਸੇ ਵਿਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ|
ਦੱਸਿਆ ਜਾ ਰਿਹਾ ਕਿ ਕਾਰ ਸਵਾਰ ਦੋ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਅਜੇ ਪਾਲ ਸਿੰਘ ਪੁੱਤਰ ਰਾਜਦੀਪ ਸਿੰਘ ਵਾਸੀ ਭਾਮ ਦੀ ਮੌਤ ਹੋ ਗਈ| ਹਾਦਸੇ ਵਿਚ ਜ਼ਖ਼ਮੀ ਹੋਏ ਦੂਜੇ ਕਾਰ ਸਵਾਰ ਰਣਵੀਰ ਸਿੰਘ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਹਾਦਸਾ ਕਿਹੜੇ ਹਾਲਾਤ ਵਿਚ ਹੋਇਆ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ|
A tragic road accident occurred; 2 people died including a woman
1,793