ਜਲੰਧਰ (ਰਮੇਸ਼ ਕੁਮਾਰ)- ਪੰਜਾਬ ਵਿਚ 5 ਨਗਰ ਨਿਗਮ ਅਤੇ 43 ਨਗਰ ਕੌਂਸਲਾਂ ‘ਤੇ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਨੇ ਕਰ ਦਿੱਤਾ ਹੈ। ਪੰਜਾਬ ਵਿਚ 21 ਦਸੰਬਰ ਨੂੰ ਚੋਣਾਂ ਹੋਣਗੀਆਂ ਅਤੇ ਅੱਜ ਤੋਂ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਵੋਟਿੰਗ ਦੀ ਪ੍ਰਕਿਰਿਆ ਹੋਵੇਗੀ। ਈ.ਵੀ. ਐੱਮ. ਰਾਹੀਂ ਚੋਣਾਂ ਹੋਣਗੀਆਂ।
ਇਥੇ ਦੱਸ ਦੇਈਏ ਕਿ ਪੰਜਾਬ ਵਿਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਨਿਗਮ ਦੀਆਂ ਚੋਣਾਂ ਹੋਣਗੀਆਂ। ਨਿਗਮ ਚੋਣਾਂ ਲਈ ਕੁੱਲ੍ਹ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨਗੇ।
Big news: Announcement of dates of corporation elections in Punjab
1,413