ਜਲੰਧਰ 16 ਅਪ੍ਰੈਲ (ਰਮੇਸ਼ ਕੁਮਾਰ) ਪੰਜਾਬ ਦੇ ਲੋਕਾਂ ਨੂੰ ਅੱਜ ਤੋਂ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋਵੇਗੀ। ਵਿਭਾਗ ਵੱਲੋਂ ਅੱਜ ਤੋਂ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ 16, 18, 19 ਅਤੇ 20 ਅਪ੍ਰੈਲ ਨੂੰ ਸੂਬੇ ਵਿਚ ਕਈ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 18 ਤੇ 19 ਅਪ੍ਰੈਲ ਨੂੰ ਕਈ ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਦੇ ਨਾਲ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ 4 ਦਿਨ ਬਾਅਦ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਵੀ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ।
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ ਹਲਕਾ ਵਾਧਾ ਹੋਇਆ ਹੈ। ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 41.2 ਡਿਗਰੀ ‘ਤੇ ਪਹੁੰਚ ਗਿਆ ਹੈ। ਦੂਜੇ ਪਾਸੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ 20 ਡਿਗਰੀ ਦੇ ਕਰੀਬ ਹੀ ਚੱਲ ਰਿਹਾ ਹੈ। ਵਿਭਾਗ ਮੁਤਾਬਕ ਅਗਲੇ 4 ਦਿਨਾਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਵਾਧਾ ਹੋਵੇਗਾ, ਪਰ ਉਸ ਮਗਰੋਂ ਤਾਪਮਾਨ ਵਿਚ 2 ਤੋਂ 4 ਡਿਗਰੀ ਦੀ ਹੀ ਗਿਰਾਵਟ ਵੀ ਆਵੇਗੀ।
ਭਾਰਤੀ ਮੌਸਮ ਵਿਭਾਗ ਕੇਂਦਰ ਮੁਤਾਬਕ ਅੱਜ ਤੋਂ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਹੋਵੇਗਾ। ਵਿਭਾਗ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ।
Heavy rains to continue for 4 days in Punjab! Alert issued for these districts
1,337